ਚੰਡੀਗੜ੍ਹ – 1984 ਸਿੱਖ ਕਲਤੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਆਪ ਆਗੂ ਭਗਵੰਤ ਮਾਨ ਨੇ ਸਵਾਗਤ ਕੀਤਾ ਹੈ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਕਿਹਾ ਕਿ 34 ਸਾਲ ਬਾਅਦ ਆਏ ਇਸ ਫੈਸਲੇ ਨਾਲ ਪੀੜਤਾਂ ਦੇ ਜ਼ਖਮਾਂ ‘ਤੇ ਮਰਹਮ ਲੱਗੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੜਾਈ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ, ਕਿਉਂਕਿ ਅਜੇ ਬਹੁਤ ਸਾਰੇ ਦੋਸ਼ੀ ਖੁੱਲ੍ਹੇਆਮ ਘੁੰਮ ਰਹੇ ਹਨ ਤੇ ਵੱਡੇ ਅਹੁਦਿਆਂ ‘ਤੇ ਵੀ ਬਿਰਾਜ਼ਮਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਦੇ ਘਰ ਦੇਰ ਹੈ ਅੰਧੇਰ ਨਹੀਂ।