ਮੋਹਾਲੀ— ਤਨਖਾਹ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ‘ਚ ਘਿਰੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਵਿਜੀਲੈਂਸ ਵੱਲੋਂ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਇਕ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਅਦਾਲਤ ਕੋਲੋਂ ਦੋ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ ਕੋਲਿਆਂਵਾਲੀ ਨੂੰ ਇਕ ਦਿਨ ਦਾ ਰਿਮਾਂਡ ‘ਤੇ ਭੇਜਿਆ ਗਿਆ।