ਮੋਗਾ : ਪੰਜਾਬ ‘ਚ ਚੱਲ ਰਹੀਆਂ ਪੰਚਾਇਤੀ ਚੋਣਾਂ ‘ਚ ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦਾ ਸੇਕ ਮੋਗਾ ਜ਼ਿਲੇ ਦੇ ਹਲਕਾ ਧਰਮਕੋਟ ‘ਚ ਵੀ ਪੁੱਜ ਗਿਆ ਹੈ। ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡਾਂ ਦੇ ਅਕਾਲੀ ਦਲ ਨਾਲ ਸੰਬੰਧਿਤ ਸਰਪੰਚੀ ਦਾਅਵੇਦਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ‘ਚ ਅੱਜ ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਬਲਾਕ ਦਫਤਰ ਕੋਟ ਈਸੇ ਖਾਂ ਮੂਹਰੇ ਰੋਸ ਧਰਨਾ ਦਿੱਤਾ ਗਿਆ। ਜਿਸ ‘ਚ ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ।