ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ।
ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ, ਪਿਆਰ ਅਤੇ ਦਇਆ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਦੀਆਂ ਜ਼ਿੰਦਗੀਆਂ ਰੁਸ਼ਨਾ ਰਿਹਾ ਹੈ ਅਤੇ ਇਹ ਸੰਦੇਸ਼ ਅੱਜ ਵੀ ਸਾਨੂੰ ਭਾਈਚਾਰਕ ਸਾਂਝ ਅਤੇ ਏਕਤਾ ਦਾ ਰਾਹ ਦਿਖਾਉਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਭੂ ਯਿਸੂ ਮਸੀਹ ਦੀ ਫਿਲਾਸਫੀ ਦੀ ਸਾਰਥਿਕਤਾ ਦਾ ਜ਼ਿਕਰ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਉਨ•ਾਂ ਦੇ ਸਿਧਾਂਤਾਂ ‘ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ। ਉਨ•ਾਂ ਨੇ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ ‘ਤੇ ਲੋਕਾਂ ਨੂੰ ਚੱਲਣ ਅਤੇ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਰਲ-ਮਿਲ ਕੇ ਰਵਾਇਤੀ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਕਿ ਸਮਾਜ ਵਿੱਚ ਸਾਂਝੀਵਾਲਤਾ ਰਾਹੀਂ ‘ਅਨੇਕਤਾ ਵਿੱਚ ਏਕਤਾ’ ਦੇ ਸਿਧਾਂਤ ਨੂੰ ਉਜਾਗਰ ਕੀਤਾ ਸਕੇ।