ਅੰਮ੍ਰਿਤਸਰ : ਜਿਉਂ ਜਿਉਂ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਿਆਸ ਅਰਾਈਆਂ ਵੀ ਲੱਗਣ ਲੱਗ ਪਈਆਂ ਹਨ। ਹੁਣ ਚਰਚਾ ਛਿੜੀ ਹੈ ਕਿ ਕਾਂਗਰਸ ਹਾਈਕਮਾਨ ਅੰਮ੍ਰਿਤਸਰ ਤੋਂ ਡਾ. ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇ ਸਕਦੀ ਹੈ। ਇਸਦਾ ਕਾਰਨ ਇਹ ਹੈ ਕਿ ਨਵਜੋਤ ਕੌਰ ਸਿੱਧੂ ਦੇ ਪਤੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਕੱਲ੍ਹ ਕਾਂਗਰਸ ਪਾਰਟੀ ਦੀ ਮੂਹਰਲੀ ਕਤਾਰ ਦੇ ਆਗੂਆਂ ਵਿਚ ਸ਼ਾਮਲ ਹੋ ਚੁੱਕੇ ਹਨ। ਧਿਆਨ ਰਹੇ ਕਿ ਕਾਂਗਰਸ ਹਾਈਕਮਾਨ ਦਾ ਇਹ ਵੀ ਫੈਸਲਾ ਹੈ ਕਿ ਪਰਿਵਾਰ ਦਾ ਇਕ ਹੀ ਵਿਅਕਤੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਸਕਦਾ ਹੈ।