ਚੰਡੀਗੜ੍ਹ– ਬੇਅਦਬੀ ਮਾਮਲੇ ਵਿਚ ਅੱਜ ਐੱਸ.ਆਈ.ਟੀ ਵਲੋਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਕੋਲੋਂ ਪੁੱਛ-ਗਿੱਛ ਕੀਤੀ ਗਈ। ਇਸ ਤੋਂ ਪਹਿਲਾਂ ਐੱਸ.ਆਈ.ਟੀ ਨੇ ਡਾ. ਚੀਮਾ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ।
ਇਸ ਦੌਰਾਨ ਐੱਸ.ਆਈ.ਟੀ ਵਲੋਂ ਡਾ. ਚੀਮਾ ਕੋਲੋਂ ਲਗਪਗ ਸਵਾ ਘੰਟਾ ਪੁੱਛਗਿਛ ਕੀਤੀ ਗਈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਐੱਸ.ਆਈ.ਟੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਕੋਲੋਂ ਵੀ ਪੁੱਛਗਿਛ ਕੀਤੀ ਜਾ ਚੁੱਕੀ ਹੈ।