ਚੰਡੀਗੜ੍ਹ— ਸੋਮਵਾਰ ਨੂੰ ਚੰਡੀਗੜ੍ਹ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਮੁਕਤ ਭਾਰਤ ਅਤੇ ਦੇਸ਼ ‘ਚ ਰਾਜਨੀਤੀ ਬਦਲਣ ਲਈ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਟੀ.ਵੀ. ਚੈਨਲ ਵੱਲੋਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਲੈ ਕੇ ਦੇਸ਼ ਅਤੇ ਦੁਨੀਆ ‘ਚ ਸਰਵੇ ਕਰਵਾਇਆ ਗਿਆ, ਜਿਸ ‘ਚ 75 ਫੀਸਦੀ ਲੋਕ ਸਾਡੀ ਪਾਰਟੀ ਦੇ ਕੰਮਾਂ ਤੋਂ ਖੁਸ਼ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੁਝ ਲੋਕਾਂ ਦੀ ਸੱਤਾ ਅਤੇ ਅਹੁਦੇ ਦੇ ਸੁੱਖ ਨੂੰ ਪੂਰਾ ਕਰਨ ਲਈ ਨਹੀਂ ਬਣੀ ਹੈ ਅਤੇ ਮੈਂ ਕਹਿੰਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਅਹੁਦਾ ਅਤੇ ਸੱਤਾ ਦਾ ਲਾਲਚ ਹੈ, ਉਹ ‘ਆਪ’ ਪਾਰਟੀ ਛੱਡ ਦੇਣ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਜਾਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।