ਅੰਮ੍ਰਿਤਸਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਲਈ 34 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਤੋਂ ਹਲਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਡਾ. ਰਾਜ ਕੁਮਾਰ ਵੇਰਕਾ ਤੇ ਸੁਨੀਲ ਦੱਤੀ ਮੇਅਰ ਕਰਮਜੀਤ ਸਿੰਘ ਵੀ ਮੌਜੂਦ ਰਹੇ।
ਇਸ ਸਮਾਗਮ ‘ਚ ਸਿੱਧੂ ਨੇ ਪੰਜਾਬ ਸਰਕਾਰ ਦੇ ਕੰਮਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਨੂੰ ਸੋਨੇ ਦੀ ਚਿੜੀ ਬਣਾ ਦੇਣਗੇ। ਇਸ ਦੇ ਨਾਲ ਹੀ ਸਿੱਧੂ ਨੇ ਇੰਦਰਬੀਰ ਬੁਲਾਰੀਆ ਨੂੰ ਆਪਣਾ ਛੋਟਾ ਭਰਾ ਦੱਸਦਿਆਂ ਉਨ੍ਹਾਂ ਦੇ ਹਲਕੇ ‘ਚ ਪੇਸ਼ ਆ ਰਹੀਆਂ ਦਿੱਕਤਾਂ ਨੂੰ ਜਲਦ ਖਤਮ ਕਰਨ ਦਾ ਭਰੋਸਾ ਵੀ ਦਿੱਤਾ।