ਚੰਡੀਗੜ  – ਆਨ ਲਾਈਨ ਕੰਪਨੀ ਫਲਿਪਕਾਰਟ ਵਲੋਂ ਸ਼੍ਰੀ ਦਰਬਾਰ ਸਾਹਿਬ ਦੀ ਫੋਟੋ ਫਲੌਰ ਮੈਟ ਉਤੇ ਛਾਪੇ ਜਾਣ ਕਾਰਨ ਸਿੱਖਾਂ ਵਿਚ ਭਾਰੀ ਰੋਸ ਹੈ।
ਇਸ ਦੌਰਾਨ ਐੱਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਉਹਨਾਂ ਨੇ ਕਿਹਾ ਹੈ ਕਿ ਇਸ ਘਿਨੌਣੀ ਹਰਕਤ ਲਈ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਆਨਲਾਈਨ ਕੰਪਨੀ ਐਮਾਜ਼ੋਨ ਨੇ ਵੀ ਦਰਬਾਰ ਸਾਹਿਬ ਦੀ ਤਸਵੀਰ ਦੀ ਬੇਅਦਬੀ ਕੀਤੀ ਸੀ, ਜਿਸ ਤੋਂ ਬਾਅਦ ਕੰਪਨੀ ਨੂੰ ਮੁਆਫੀ ਮੰਗਣੀ ਪਈ ਸੀ ਅਤੇ ਹੁਣ ਫਲਿਪਕਾਰਟ ਵਲੋਂ ਕੀਤੀ ਇਸ ਵੱਡੀ ਗਲਤੀ ਕਾਰਨ ਸਿੱਖ ਸੰਗਤ ਵਿਚ ਭਾਰੀ ਰੋਸ ਹੈ।