ਪਟਿਆਲਾ : ਕੇਂਦਰੀ ਜੇਲ ਪਟਿਆਲਾ ਵਿਚ ਚੈਕਿੰਗ ਦੌਰਾਨ 2 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਸਹਾਇਕ ਜੇਲ ਸੁਪਰਡੈਂਟ ਪ੍ਰੇਮਪਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਹਵਾਲਾਤੀ ਹਰਚੇਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਬਿਲਾਸਪੁਰ ਖਿਲਾਫ 52ਏ ਪ੍ਰੀਜ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਜੇਲ ਪ੍ਰਸ਼ਾਸਨ ਅਨੁਸਾਰ ਗੁਪਤ ਸੂਚਨਾ ਦੇ ਆਧਾਰ ‘ਤੇ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਮੋਬਾਇਲ ਫੋਨ ਸਮੇਤ ਬੈਟਰੀ ਬਰਾਮਦ ਹੋਇਆ ਅਤੇ ਕੋਰਾਟੀਨਾ ਦੀਆਂ ਬਣੀਆਂ ਚੱਕੀਆਂ ਵਿਚ ਤਲਾਸ਼ੀ ਲੈਣ ‘ਤੇ ਇਕ ਹੋਰ ਮੋਬਾਇਲ ਫੋਨ ਬੈਟਰੀ ਸਮੇਤ ਬਰਾਮਦ ਹੋਇਆ।