ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਕੁਝ ਹਿੱਸਿਆ ‘ਚ ਅੱਜ ਭਾਵ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤਾ ਗਏ। ਸਥਾਨਿਕ ਮੌਸਮ ਵਿਭਾਗ ਦੇ ਮੁਖੀ ਮਨਮੋਹਨ ਸਿੰਘ ਨੇ ਦੱਸਿਆ ਹੈ ਕਿ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.3 ਸੀ। ਭੂਚਾਲ ਦੇ ਝਟਕੇ ਸਵੇਰੇ 11.40 ਵਜੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਹਲਕੇ ਝਟਕੇ ਲੱਗਣ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਭੂਚਾਲ ਦਾ ਕੇਂਦਰ ਚੰਬਾ ‘ਚ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਸੀ। ਇਸ ਤੋਂ ਇਲਾਵਾ ਕਾਂਗੜਾ ਦੇ ਕੁਝ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤਾ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਇਕ ਹਫਤੇ ਦੌਰਾਨ ਇਹ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲੱਗਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੈ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ।