ਪਟਨਾ— ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਅਸਤੀਫਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਅਸਤੀਫਾ ਪੱਤਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਉਹ ਪਿਛਲੇ 35 ਸਾਲਾਂ ਤੋਂ ਸੇਵਾ ਨਿਭਾ ਰਹੇ ਸਨ। ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਉਨ੍ਹਾਂ ‘ਤੇ ਲਗਾਏ ਜਾ ਰਹੇ ਝੂਠੇ ਦੋਸ਼ਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਦੁਖੀ ਹੋ ਕੇ ਅਸਤੀਫਾ ਦੇ ਦਿੱਤਾ ਹੈ। ਦਰਅਸਲ ਉਨ੍ਹਾਂ ‘ਤੇ ਦੂਜੀ ਪਤਨੀ ਵਲੋਂ ਅੱਤਿਆਚਾਰ ਦੇ ਦੋਸ਼ ਲਗਾਏ ਗਏ ਸਨ। ਜਿਸ ਤੋਂ ਬਾਅਦ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਅਤੇ ਮੈਂਬਰ ਕਮਿਕਰ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤ ਕੀਤੀ ਗਈ ਸੀ।