ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਾਂਗਰਸੀ ਮੰਤਰੀ ਨਵਜੋਤ ਸਿੱਧੂ ਨੂੰ ਦੇਸ਼ ਦਾ ਗੱਦਾਰ ਕਿਹਾ ਹੈ। ਮਲਿਕ ਦਾ ਕਹਿਣਾ ਹੈ ਕਿ ਭਾਰਤੀ ਏਅਰ ਫੋਰਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕ ਕੇ ਸਿੱਧੂ ਨੇ ਭਾਰਤ ਪ੍ਰਤੀ ਆਪਣਾ ਨਜ਼ਰੀਆ ਪੇਸ਼ ਕੀਤਾ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਸਿੱਧੂ ਨੇ ਮੋਦੀ ਰਾਹੀਂ ਭਾਰਤੀ ਸੇਨਾ ਦੀ ਮਜ਼ਬੂਤੀ ਨੂੰ ਬੌਣਾ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ।
ਨਵਜੋਤ ਸਿੱਧੂ ਦੇ ਸ਼ਹਿਰ ਅੰਮ੍ਰਿਤਸਰ ਤੋਂ ਹੀ ਪੰਜਾਬ ਭਾਜਪਾ ਦੀ ਕਮਾਨ ਸੰਭਾਲਣ ਵਾਲੇ ਸ਼ਵੇਤ ਮਲਿਕ ਨੇ ਕਿਹਾ ਕਿ ਫੌਜ ਦੀ ਕਾਬਲੀਅਤ ‘ਤੇ ਸਵਾਲ ਚੁੱਕਣ ਵਾਲੀ ਕਾਂਗਰਸ ਨੂੰ ਲੋਕ ਸਭਾ ਚੋਣਾਂ ‘ਚ ਮੂੰਹ ਦੀ ਖਾਣੀ ਪਵੇਗੀ।
ਇਥੇ ਇਹ ਦੱਸਣਯੋਗ ਹੈ ਕਿ ਬੀਤੇ ਦਿਨੀਂ ਟਵੀਟ ਕਰਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਹਵਾਈ ਫੌਜ ਦੀ ਏਅਰ ਸਟ੍ਰਾਈਕ ‘ਤੇ ਸਵਾਲ ਚੁੱਕੇ ਸਨ। ਸਿੱਧੂ ਨੇ ਸਰਕਾਰ ਪੁੱਛਿਆ ਸੀ ਨਵਜੋਤ ਸਿੱਧੂ ਨੇ ਟਵੀਟ ਕਰਕੇ ਸਰਕਾਰ ਤੋਂ ਇਹ ਪੁੱਛਿਆ ਹੈ ਕਿ ਇਸ ਸਟ੍ਰਾਈਕ ਦੌਰਾਨ 300 ਅੱਤਵਾਦੀ ਮਾਰੇ ਗਏ ਹਨ ਜਾਂ ਨਹੀਂ, ਜੇ ਨਹੀਂ ਮਾਰੇ ਗਏ ਤਾਂ ਇਸ ਦਾ ਉਦੇਸ਼ ਕੀ ਸੀ। ਇਸ ਦੇ ਨਾਲ ਹੀ ਸਟ੍ਰਾਈਕ ‘ਤੇ ਤੰਜ ਕੱਸਦੇ ਹੋਏ ਸਿੱਧੂ ਨੇ ਕਿਹਾ ਸੀ ਕਿ ਇਸ ਦੌਰਾਨ ਅੱਤਵਾਦੀਆਂ ਨੂੰ ਜੜ੍ਹਾਂ ਤੋਂ ਪੁੱਟਿਆ ਜਾ ਰਿਹਾ ਸੀ ਜਾਂ ਦਰੱਖਤਾਂ ਨੂੰ, ਜਾਂ ਫਿਰ ਮਹਿਜ਼ ਸਿਆਸਤ ਲਈ ਹੀ ਇਹ ਕੁਝ ਕੀਤਾ ਗਿਆ ਹੈ।