ਨਵੀਂ ਦਿੱਲੀ-ਪੁਡੂਚੇਰੀ ਦੇ ਸਾਬਕਾ ਉੱਪ-ਰਾਜਪਾਲ ਅਤੇ ਸਾਬਕਾ ਰਾਜ ਸਭਾ ਦੇ ਮੈਂਬਰ ਵਰਿੰਦਰ ਕਟਾਰੀਆ ਦਾ ਦੇਰ ਰਾਤ ਦਿੱਲੀ ‘ਚ ਦੇਹਾਂਤ ਹੋ ਗਿਆ। ਉੁਨ੍ਹਾਂ ਦੀ ਉਮਰ 89 ਸਾਲ ਸੀ। ਰਿਪੋਰਟ ਮੁਤਾਬਕ ਵਰਿੰਦਰ ਕਟਾਰੀਆਂ ਦਾ ਸਰਜਰੀ ਲਈ ਏਮਸ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨਾਲ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਅੱਜ ਦਿੱਲੀ ‘ਚ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਵਰਿੰਦਰ ਕਟਾਰੀਆਂ ਕਾਂਗਰਸ ਦੇ ਸੀਨੀਅਰ ਨੇਤਾ ਸਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸਮੇਤ ਵੱਖ-ਵੱਖ ਅਹੁਦਿਆਂ ‘ਤੇ ਵੀ ਰਹੇ ਸਨ। ਉਨ੍ਹਾਂ ਦਾ ਬੇਟਾ ਅਤੇ ਬੇਟੀ ਪੰਜਾਬ ਦੇ ਸੀਨੀਅਰ ਅਧਿਕਾਰੀ ਹਨ।