ਸ਼੍ਰੀਨਗਰ-ਜੰਮੂ ਏਅਰਪੋਰਟ ‘ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਏਅਰਪੋਰਟ ਦੇ ਬਾਹਰ ਭਾਰੀ ਮਾਤਰਾ ‘ਚ ਵਿਸਫੋਟਕ ਮਿਲਿਆ। ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਬਲਾ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਮੌਕੇ ‘ਤੇ ਬੰਬ ਨਿਰੋਧਕ ਟੀਮ ਪਹੁੰਚ ਗਈ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ ਦੇ ਬੱਸ ਅੱਡੇ ‘ਤੇ ਗ੍ਰੇਨੇਡ ਹਮਲਾ ਹੋਇਆ, ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਸੀ ਪਰ ਪੁਲਸ ਨੇ ਮੌਕੇ ‘ਤੇ ਹਮਲਾਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ।