ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 11 ਮਾਰਚ ਨੂੰ 76 ਵਰ੍ਹਿਆਂ ਦੇ ਹੋ ਜਾਣਗੇ। ਮੁੱਖ ਮੰਤਰੀ ਨੇ ਆਪਣੇ ਇਕ ਦਿਨ ਪਹਿਲਾਂ ਹੀ ਦਿੱਲੀ ‘ਚ ਕੇਕ ਕੱਟ ਜਨਮ ਦਿਨ ਮਨਾਇਆ। ਇਸ ਮੌਕੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਮੌਜੂਦ ਸਨ।
ਦਰਅਸਲ ਮੁੱਖ ਮੰਤਰੀ ਦਿੱਲੀ ਦੌਰੇ ‘ਤੇ ਹਨ, ਇਸ ਦੌਰਾਨ ਦਿੱਲੀ ਦੇ ਕਪੂਰਥਲਾ ਹਾਊਸ ‘ਚ ਕਾਂਗਰਸੀ ਆਗੂਆਂ ਵਲੋਂ ਕੇਕ ਕੱਟ ਕੇ ਮੁੱਖ ਮੰਤਰੀ ਨਾਲ ਇਸ ਖੁਸ਼ੀ ਦੀ ਘੜੀ ‘ਚ ਸ਼ਮੂਲੀਅਤ ਕੀਤੀ ਗਈ।