ਗੁਰਦਾਸਪੁਰ —ਗੁਰਦਾਸਪੁਰ ਦੇ ਹਲਕਾ ਕਾਦੀਆਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ, ਜਿੱਥੇ ਉਨ੍ਹਾਂ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮਜੀਠੀਆ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ‘ਤੇ ਸਿਆਸੀ ਵਾਰ ਕਰਦੇ ਹੋਏ ਕਿਹਾ ਕਿ ਜਾਖੜ ਗੁਰਦਾਸਪੁਰ ਨੂੰ ਛੱਡ ਕੇ ਆਪਣੇ ਹਲਕੇ ਫਿਰੋਜ਼ਪੁਰ ਤੋਂ ਲੋਕ ਸਭਾ ਚੋਣਾਂ ਲੜੇ ਅਤੇ ਆਪਣੀ ਸੀਟ ਜਿੱਤ ਕੇ ਦਿਖਾਏ। ਉੱਥੇ ਹੀ ਉਨ੍ਹਾਂ ਨੇ ਅੰਮ੍ਰਿਤਸਰ ਸੀਟ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਚੋਣਾਂ ਲੜਨ ਤੋਂ ਮਨਾਂ ਕਰਨ ‘ਤੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਮਨਮੋਹਨ ਸਿੰਘ ਨੂੰ ਅੱਗੇ ਕਰਕੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ, ਪਰ ਉਨ੍ਹਾਂ ‘ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਦੇ ਚਲਦੇ ਮਨਮੋਹਨ ਸਿੰਘ ਇਸ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਨਹੀਂ ਲੜ ਰਹੇ, ਕਿਉਂਕਿ ਕਾਂਗਰਸ ਨੇ ਪਿਛਲੀਆਂ ਚੋਣਾਂ ਜਿੱਤਣ ਲਈ ਮਨਮੋਹਨ ਸਿੰਘ ਦੇ ਚਿਹਰੇ ਦਾ ਇਸਤੇਮਾਲ ਕੀਤਾ ਸੀ।