ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਵੇਂ ਪ੍ਰਧਾਨ ਦੀ ਚੋਣਾਂ ਲਈ ਸਾਰੇ ਮੈਂਬਰ ਵੋਟ ਪਾਉਣਗੇ। ਚੋਣਾਂ ਕਰੀਬ 5 ਵਜੇ ਸ਼ੁਰੂ ਹੋਈਆਂ।
ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ। ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅਤੇ ਦਿੱਲੀ ਹਾਈ ਕੋਰਟ ‘ਚ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਕਰਵਾਈਆਂ ਜਾ ਰਹੀਆਂ ਹਨ।