ਗੁਰਪ੍ਰੀਤ ਸਿੰਘ ਸਚਦੇਵਾ ਨੂੰ ਸੂਬਾ ਸੰਯੁਕਤ ਸਕੱਤਰ ਥਾਪਿਆ
ਚੰਡੀਗੜ੍ਹ –ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਸ਼ਨੀਵਾਰ ਨੂੰ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ।
‘ਆਪ’ ਚੰਡੀਗੜ੍ਹ ਹੈੱਡਕੁਆਟਰ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਕਿਹਾ ਗਿਆ ਕਿ ਇਹ ਨਿਯੁਕਤੀਆਂ ‘ਆਪ’ ਦੀ ਸੂਬਾ ਕੋਰ ਕਮੇਟੀ, ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਕੀਤੀਆਂ ਗਈਆਂ ਹਨ। ਜਾਰੀ ਸੂਚੀ ਅਨੁਸਾਰ ਪੰਜ ਜ਼ਿਲਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਬਲਜਿੰਦਰ ਸਿੰਘ ਨੂੰ ਫ਼ਾਜ਼ਿਲਕਾ, ਗੁਰਭੇਜ ਸਿੰਘ ਨੂੰ ਫ਼ਰੀਦਕੋਟ, ਗੁਰਵਿੰਦਰ ਸਿੰਘ ਢਿੱਲੋਂ ਨੂੰ ਫ਼ਤਿਹਗੜ੍ਹ ਸਾਹਿਬ, ਮਨਜਿੰਦਰ ਸਿੰਘ ਔਲਖ ਨੂੰ ਮੋਗਾ ਅਤੇ ਦਿਲਬਾਗ ਸਿੰਘ ਮੋਹਾਲੀ ਨੂੰ ਐਸਏਐਸ ਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਮਾਨ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਸਚਦੇਵਾ ਨੂੰ ਮੇਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਦੇ ਅਹੁਦੇ ਨਾਲ ਨਿਵਾਜਿਆ ਗਿਆ।