ਅੰਮ੍ਰਿਤਸਰ : ਸੁਖਬੀਰ ਬਾਦਲ ਨੇ ਖੁਦ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬੇੜੀ ਨੂੰ ਡੋਬਿਆ ਹੈ ਅਤੇ ਹੁਣ ਉਹ ਟਕਸਾਲੀ ਆਗੂਆਂ ਦੇ ਬੱਚਿਆਂ ਨੂੰ ਨਾਲਾਇਕ ਦੱਸ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਥਾਨਕ ਸ਼ਹਿਰ ‘ਚ ਸਥਿਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਦਫਤਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪਿਛਲੇ ਦਿਨੀਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਿਨੀਂ ਟਕਸਾਲੀ ਆਗੂਆਂ ਦੇ ਬੱਚਿਆਂ ਨੂੰ ਨਲਾਇਕ ਹਨ, ਦੀ ਕੀਤੀ ਟਿੱਕਣੀ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਟਕਸਾਲੀਆਂ ਦੇ ਬੱਚਿਆਂ ‘ਤੇ ਕੋਈ ਵੀ ਇਲਜ਼ਾਮ ਨਹੀਂ ਲੱਗਾ ਪਰ ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਡੋਬਣ ਤੋਂ ਲੈ ਕੇ ਪੰਜਾਬ ਅੰਦਰ ਭੂ-ਮਾਫੀਆ, ਰੇਤ ਮਾਫੀਆ ਤੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧਕੇਲਣ ਦੇ ਸਮੇਂ-ਸਮੇਂ ‘ਤੇ ਦੋਸ਼ ਲੱਗਦੇ ਰਹੇ ਹਨ।
ਬੋਨੀ ਅਜਨਾਲਾ ਨੇ ਅੱਗੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਥਾਪੇ ਪ੍ਰਧਾਨ ਮਨਜੀਤ ਸਿੰਘ ਸਿਰਸਾ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਸ਼ਿਕਾਰ ਖੇਡਦੇ ਹਨ ਅਤੇ ਉਹ ਖੁਦ ਵੀ ਪਤਿਤ ਹਨ ਕਿਉਂਕਿ ਉਹ ਆਪਣੀ ਦਾਹੜੀ ਨੂੰ ਰੰਗ ਲਗਾਉਂਦੇ ਹਨ ਤੇ ਬਾਦਲ ਐਂਡ ਕੰਪਨੀ ਵਲੋਂ ਉਨ੍ਹਾਂ ਨੂੰ ਪ੍ਰਧਾਨ ਬਣਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲੋਕ ਸਭਾ ਚੋਣਾਂ ‘ਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਵਿਧਾਨ ਸਭਾ ਚੋਣਾਂ ‘ਚ ਵੀ ਸਪੱਸ਼ਟ ਬਹੁਮਤ ਨਾਲ ਆਪਣੀਆਂ ਸਰਕਾਰਾਂ ਬਣਾਉਣ ਵਾਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਦੌਲਤ ਹੀ ਸਿਰਫ 14 ਸੀਟਾਂ ਲੈ ਸਕਿਆ ਸੀ।