ਈਟਾਨਗਰ-ਭਾਰਤੀ ਜਨਤਾ ਪਾਰਟੀ ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਿਮ ਦੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਦੋਵਾਂ ਸੁਬਿਆਂ ‘ਚ ਕੁੱਲ 18 ਉਮੀਦਵਾਰਾਂ ਦਾ ਐਲਾਨ ਕੀਤਾ, ਜਿਨ੍ਹਾਂ ‘ਚ ਅਰੁਣਾਚਲ ਪ੍ਰਦੇਸ਼ ਲਈ 6 ਅਤੇ ਸਿੱਕਿਮ ਲਈ 12 ਉਮੀਦਵਾਰਾਂ ਦਾ ਐਲਾਨ ਕੀਤਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਰੁਣਾਚਲ ਪ੍ਰਦੇਸ਼ ਲਈ 54 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਂ ਬਾਰੇ ਐਲਾਨ ਕੀਤਾ ਸੀ। ਹੁਣ ਪਾਰਟੀ ਨੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਸਾਰੀਆਂ 60 ਸੀਟਾਂ ‘ਤੇ ਇਕੱਲੀ ਚੋਣਾਂ ‘ਚ ਉਤਰ ਰਹੀ ਹੈ। ਇਸ ਦੇ ਨਾਲ ਹੀ ਗੱਲ ਕਰੀਏ ਉੱਤਰ ਪੂਰਬ ਸੂਬਾ ਸਿੱਕਿਮ ਦੀ ਤਾਂ 32 ਸੀਟਾਂ ਵਾਲੇ ਇਸ ਸੂਬੇ ‘ਚ ਬੀ ਜੇ ਪੀ ਨੇ ਆਪਣੇ 12 ਉਮੀਦਵਾਰਾਂ ਦੇ ਨਾਂ ਬਾਰੇ ਐਲਾਨ ਕਰ ਦਿੱਤਾ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਪ੍ਰਧਾਨਗੀ ‘ਚ ਲਗਾਤਾਰ ਹੋ ਰਹੀ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀਆਂ ਮੀਟਿੰਗਾਂ ਨੇ ਇਨ੍ਹਾਂ ਨਾਵਾਂ ਨੂੰ ਆਖਰੀ ਰੂਪ ਦਿੱਤਾ ਹੈ।