ਨਵੀਂ ਦਿੱਲੀ— ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਸ਼ੁੱਕਰਵਾਰ ਨੂੰ 11 ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ‘ਚੋਂ ਤਿੰਨ-ਤਿੰਨ ਉਮੀਦਵਾਰ ਕਰਨਾਟਕ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਅਤੇ ਇਕ ਉਮੀਦਵਾਰ ਜੰਮੂ-ਕਸ਼ਮੀਰ ਦੇ ਲੱਦਾਖ ਸੀਟ ਅਤੇ ਇਕ ਉਮੀਦਵਾਰ ਮਹਾਰਾਸ਼ਟਰ ਦੀ ਮਾਧਾ ਸੀਟ ਤੋਂ ਹੈ। ਇਸ ਸੂਚੀ ਨਾਲ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਹੁਣ ਤੱਕ 367 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ।
ਲੋਕ ਸਭਾ ਚੋਣਾਂ ਲਈ 11 ਅਪ੍ਰੈਲ ਤੋਂ ਵੋਟਿੰਗ ਸ਼ੁਰੂ ਹੋਵੇਗੀ ਜੋ 19 ਮਈ ਤੱਕ ਚੱਲੇਗੀ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਇਸ ਤੋਂ ਪਹਿਲਾਂ ਭਾਜਪਾ ਦੀ ਸੂਚੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਲਖਨਊ ਤੋਂ ਚੋਣਾਂ ਲੜਨਗੇ। ਭਾਜਪਾ ਪ੍ਰਧਾਨ ਅਮਿਤ ਸ਼ਾਹ ਗਾਂਧੀਨਗਰ ਤੋਂ ਚੋਣ ਲੜ ਰਹੇ ਹਨ।