ਵਿਜੇਵਾੜਾ-ਆਉਣ ਵਾਲੀਆਂ ਲੋਕ ਸਭਾ ਚੋਣਾਂ ਦਾ ਬਿਗੁੱਲ ਵਜਾਉਣ ਲਈ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ‘ਚ ਪਹੁੰਚੇ ਹਨ। ਵਿਜੇਵਾੜਾ ‘ਚ ਜਨਸਭਾ ਨੂੰ ਸੰਬੋਧਿਤ ਕਰਦੇ ਮੋਦੀ ਸਰਕਾਰ ‘ਤੇ ਇੱਕ ਵਾਰ ਫਿਰ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਸਰਕਾਰ ਸੱਤਾ ‘ਚ ਆਈ ਤਾਂ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿੱਤਾ ਜਾਵੇਗਾ।
ਰਾਹੁਲ ਗਾਂਧੀ ਨੇ ਕਿਹਾ ਹੈ ਕਿ ਗਰੀਬੀ ਦੇ ਖਿਲਾਫ ਲੜਾਈ ‘ਚ ‘ਨਿਆ’ ਸਾਡਾ ਅਹਿੰਸਕ ਹਥਿਆਰ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਯੂ. ਪੀ. ਏ ਸਰਕਾਰ ਨੇ ਜੋ ਵੀ ਕੁਝ ਕੀਤਾ ਮੋਦੀ ਸਰਕਾਰ ਨੇ ਉਸ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮਨਰੇਗਾ ਅਤੇ ਖੁਰਾਕ ਸੁਰੱਖਿਆ ਕਾਨੂੰਨ ਦੇ ਆਧਾਰ ਸਤੰਭ ਨੂੰ ਬਰਬਾਦ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਪਿਛਲੇ 5 ਸਾਲਾਂ ਤੋਂ ਸੱਤਾ ‘ਚ ਹਨ ਪਰ ਉਨ੍ਹਾਂ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਕਿਹਾ ਕਿ ਸੱਤਾ ‘ਚ ਆਏ ਤਾਂ ਆਂਧਰਾ ਪ੍ਰਦੇਸ਼ ਦੇ ਬੇਰੋਜਗਾਰ ਨੌਜਵਾਨਾਂ ਨੂੰ ਸ਼ੁਰੂਆਤ ਲਈ ਪੈਸਾ ਦੇ ਕੇ ਮਦਦ ਕਰਾਂਗੇ ਅਤੇ ਇਹ ਪੈਸੇ 3 ਸਾਲ ਤੋਂ ਪਹਿਲਾਂ ਵਾਪਸ ਨਹੀਂ ਮੰਗਾਂਗੇ।