ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਅਦਾਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਖਿਲਾਫ ਕਾਲੀਆਂ ਝੰਡੀਆਂ ਲੈ ਕੇ ਹਰਵਿੰਦਰ ਕੌਰ ਉਸਮਾ ਨਾਂ ਦੀ ਔਰਤ ਵਲੋਂ ਆਪਣੇ ਸਮਰਥਕਾਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆਂ। ਇਸ ਦੌਰਾਨ ਉਨ੍ਹਾਂ ਨੇ ਜ਼ਿਲਾਂ ਅਧਿਕਾਰੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਸਿੱਧੂ ਦੀ ਉਮੀਦਵਾਰੀ ਰੱਦ ਕਰਨ ਦੀ ਵੀ ਮੰਗ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਵਿੰਦਰ ਕੌਰ ਨੇ ਕਿਹਾ ਕਿ ਉਹ ਸਿੱਧੂ ਖਿਲਾਫ ਹਰ ਥਾਂ ‘ਤੇ ਜਾ ਕੇ ਵਿਰੋਧ ਕਰੇਗੀ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਜੇਕਰ ਸਿੱਧੂ ਦੀ ਉਮੀਦਵਾਰੀ ਰੱਦ ਨਾ ਕੀਤੀ ਤਾਂ ਉਹ ਮਰਨ ਵਰਤ ‘ਤੇ ਬੈਠੇਗੀ। ਦੂਜੇ ਪਾਸੇ ਜਦੋਂ ਇਸ ਸਬੰਧੀ ਗੱਲਬਾਤ ਮਨਜਿੰਦਰ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਰਵਿੰਦਰ ਕੌਰ ਵਲੋਂ ਵਿਰੋਧੀ ਪਾਰਟੀਆਂ ਦੇ ਇਸ਼ਾਰੇ ‘ਤੇ ਉਸਦਾ ਅਕਸ਼ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕੇਸ ਅਦਾਲਤ ‘ਚ ਚੱਲ ਰਿਹਾ ਹੈ ਤੇ ਅਦਾਲਤ ‘ਤੇ ਉਨ੍ਹਾਂ ਪੂਰਾ ਭਰੋਸਾ ਹੈ।
ਦੱਸ ਦੇਈਏ ਕਿ 2013 ‘ਚ ਹਰਵਿੰਦਰ ਕੌਰ ਉਸਮਾ ਵਲੋਂ ਮਨਜਿੰਦਰ ਸਿੰਘ ਸਿੱਧੂ ਖਿਲਾਫ ਛੇੜਛਾੜ ਅਤੇ ਬਦਸਲੂਕੀ ਕਰਨ ਦਾ ਮਾਮਲਾ ਪੁਲਸ ਨੂੰ ਦਰਜ ਕਰਵਾਇਆ ਸੀ, ਜਿਸ ਦਾ ਕੇਸ ਅਦਾਲਤ ‘ਚ ਚੱਲ ਰਿਹਾ ਹੈ।