ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਅੱਜ ਫਰੀਦਕੋਟ ਵਿਖੇ ਜਸਟੀਸ ਚੇਤਨ ਸ਼ਰਮਾ ਦੀ ਅਦਾਲਤ ‘ਚ ਪੇਸ਼ੀ ਲਈ ਲਿਆਂਦਾ ਗਿਆ। ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਉਨ੍ਹਾਂ ਨੂੰ ਮੁੜ 14 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ।