ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋਕੋ ਵਿਡੋਡੋ ਨੂੰ ਲਗਾਤਾਰ ਦੂਜੀ ਵਾਰ ਇੰਡੋਨੇਸ਼ੀਆ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਮੰਗਲਵਾਰ ਨੂੰ ਵਧਾਈ ਦਿੱਤੀ। ਮੋਦੀ ਨੇ ਵਿਡੋਡੋ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਦੋ-ਪੱਖੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਨ। ਵਿਡੋਡੋ ਦੁਨੀਆ ਦੇ ਤੀਜੇ ਸਭ ਤੋਂ ਵੱਡੇ ਲੋਕਤੰਤਰ ਇੰਡੋਨੇਸ਼ੀਆ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਗਏ ਹਨ।