ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਮੈਂ ਪੀ.ਐੱਮ. ਮੋਦੀ ਅਤੇ ਭਾਜਪਾ ਨੂੰ ਜਿੱਤ ‘ਤੇ ਵਧਾਈ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਡੀ ਵਿਚਾਰਧਾਰਾ ਦੀ ਲੜਾਈ ਹੈ। ਇਨ੍ਹਾਂ ਚੋਣਾਂ ‘ਚ ਨਰਿੰਦਰ ਮੋਦੀ ਅਤੇ ਭਾਜਪਾ ਦੀ ਜਿੱਤ ਹੋਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।