ਨਵੀਂ ਦਿੱਲੀ—ਭਾਰਤ ਦੇ ਨਵੇਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਭਾਵ ਸ਼ਨੀਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਰੱਖਿਆ ਰਾਜਮੰਤਰੀ ਸ਼੍ਰੀਪਦ ਨਾਇਕ ਨੇ ਇਸ ਮੌਕੇ ‘ਤੇ ਰਾਜਨਾਖ ਸਿੰਘ ਨੂੰ ਫੁੱਲ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਅਹੁਦਾ ਸੰਭਾਲਣ ਤੋਂ ਪਹਿਲਾਂ ਰਾਜਨਾਥ ਸਿੰਘ ਨੇ ਸ਼ਨੀਵਾਰ ਸਵੇਰੇ ‘ਵਾਰ ਮੈਮੋਰੀਅਲ’ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ 3 ਸੈਨਾਵਾਂ ਦੇ ਮੁਖੀ ਵੀ ਪਹੁੰਚੇ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ‘ਤੇ ਸਰਧਾਂਜਲੀ ਦਿੱਤੀ। ਆਰਮੀ ਮੁਖੀ ਜਰਨਲ ਵਿਪਿਨ ਰਾਵਤ, ਏਅਰ ਚੀਫ ਮਾਰਸ਼ਲ ਬੀ. ਐੱਸ. ਧਨੋਆ, ਨੇਵੀ ਮੁਖੀ ਐਡਮਿਰਲ ਕਰਮਬੀਰ ਸਿੰਘ ਵੀ ਪਹੁੰਚੇ। ਰਾਜਨਾਥ ਸਿੰਘ ਦੇ ਸਾਹਮਣੇ ਕਾਫੀ ਸਾਰੀਆਂ ਚੁਣੌਤੀਆਂ ‘ਚ ਸਭ ਤੋਂ ਜ਼ਰੂਰੀ ਅਤੇ ਮਹੱਤਵਪੂਰਨ ਚੁਣੌਤੀ 3 ਸੈਨਾਵਾਂ ਦੇ ਆਧੁਨਿਕੀਕਰਨ ਦੇ ਕੰਮ ‘ਚ ਤੇਜ਼ੀ ਲਿਆਉਣਾ ਹੈ। ਉਨ੍ਹਾਂ ਲਈ ਹੋਰ ਵੱਡੀ ਚੁਣੌਤੀ ਚੀਨ ਦੇ ਨਾਲ ਲੱਗਦੀ ਸਰਹੱਦ ‘ਤੇ ਸ਼ਾਂਤੀ ਬਣਾਈ ਰੱਖਣਾ ਹੈ।
ਉਹ ਰੱਖਿਆ ਮੰਤਰੀ ਦਾ ਅਹੁਦਾ ਅਜਿਹੇ ਸਮੇਂ ਸੰਭਾਲ ਰਹੇ ਕਿ ਭਾਰਤ ਨੇ 3 ਮਹੀਨੇ ਪਹਿਲਾਂ ਹੀ ਪਾਕਿਸਤਾਨ ਦੇ ਬਾਲਾਕੋਟ ‘ਚ ਅੱਤਵਾਦੀ ਕੈਂਪਾਂ ‘ਤੇ ਹਵਾਈ ਹਮਲਾ ਕੀਤਾ ਅਤੇ ਮੰਨਿਆ ਜਾ ਰਿਹਾ ਹੈ ਕਿ ਸਰਹੱਦ ਪਾਰ ਅੱਤਵਾਦ ਨਾਲ ਨਿਪਟਣ ਲਈ ਭਾਰਤ ਇਸ ਨੀਤੀ ‘ਤੇ ਅੱਗੇ ਵੀ ਚੱਲੇਗਾ। ਰਾਜਨਾਥ ਸਿੰਘ ਆਰਮੀ, ਨੇਵੀ ਅਤੇ ਏਅਰ ਦੀ ਯੁੱਧ ਸਮਰੱਥਾਵਾਂ ਨੂੰ ਮਜ਼ਬੂਤ ਬਣਾਉਣ ਲਈ ਚੁਣੌਤੀ ਦਾ ਸਾਹਮਣਾ ਕਰਨਾ ਹੈ। ਇਸ ਦਾ ਕਾਰਨ ਇਹ ਹੈ ਕਿ ਖੇਤਰੀ ਸੁਰੱਖਿਆ ਦੇ ਸਮੀਕਰਨ ਅਤੇ ਭੂ-ਰਾਜਨੀਤਿਕ ਸਥਿਤੀ ‘ਚ ਬਦਲਾਅ ਆ ਰਿਹਾ ਹੈ।
ਦੱਸਿਆ ਜਾਂਦਾ ਹੈ ਕਿ ਰਾਜਨਾਥ ਸਿੰਘ ਦੇ ਕੋਲ ਪਹਿਲਾਂ ਮੋਦੀ ਸਰਕਾਰ ‘ਚ ਗ੍ਰਹਿ ਮੰਤਰਾਲਾ ਸੀ ਪਰ ਹੁਣ ਨਵੇਂ ਮੰਤਰੀ ਮੰਡਲ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਰੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਉਨ੍ਹਾਂ ਤੋਂ ਪਹਿਲਾਂ ਇਹ ਮੰਤਰਾਲਾ ਨਿਰਮਲਾ ਸੀਤਾਰਮਨ ਦੇ ਕੋਲ ਸੀ।