ਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੇ ਚੋਣਾਂ ਦੌਰਾਨ ਬਦਲੀ ਦੇ ਬਾਵਜੂਦ ਕੰਮ ਕਿਵੇਂ ਕੀਤਾ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਦਾ ਇੱਕ ਵਫਦ ਇਸ ਮੁੱਦੇ ਉਤੇ ਚੋਣ ਕਮਿਸ਼ਨ ਨੂੰ ਮਿਲਿਆ ਸੀ, ਜਿਸ ਦੇ ਆਧਾਰ ਉਤੇ ਚੋਣ ਕਮਿਸ਼ਨ ਵਲੋਂ ਪੰਜਾਬ ਦੇ ਸੈਕਟਰੀ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।