ਕਰਾਚੀ – ਪਾਕਿਸਤਾਨ ਕ੍ਰਿਕਟ ਟੀਮ ਦੇ ਮੈਨੇਜਰ ਤਲਤ ਅਲੀ ਨੇ ਮੀਡੀਆ ‘ਚ ਆਈਆਂ ਉਨ੍ਹਾਂ ਰਿਪੋਰਟਾਂ ਨੂੰ ਰੱਦ ਕੀਤਾ ਜਿਨ੍ਹਾਂ ‘ਚ ਕਿਹਾ ਗਿਆ ਸੀ ਕਿ ਟੀਮ ਭਾਰਤ ਵਿਰੁੱਧ ਵਿਸ਼ਵ ਕੱਪ ਕ੍ਰਿਕਟ ਮੈਚ ‘ਚ ਜਿੱਤ ਦਰਜ ਕਰਨ ਤੋਂ ਬਾਅਦ ਇੱਕ ਵੱਖਰੀ ਤਰ੍ਹਾਂ ਨਾਲ ਜਸ਼ਨ ਮਨਾਏਗੀ।
ਅਲੀ ਨੇ ਉਨ੍ਹਾਂ ਖ਼ਬਰਾਂ ਨੂੰ ਵੀ ਨਿਰਾਧਾਰ ਦੱਸਿਆ ਜਿਨ੍ਹਾਂ ‘ਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖਿਡਾਰੀਆਂ ਨੂੰ ਮੈਨਚੈਸਟਰ ਵਿੱਚ ਭਾਰਤ ਵਿਰੁੱਧ ਮੁਕਾਬਲੇ ‘ਚ ਜ਼ਿਆਦਾ ਜਸ਼ਨ ਮਨਾਉਣ ਤੋਂ ਮਨ੍ਹਾ ਕੀਤਾ ਹੈ। ਪੁਲਵਾਮਾ ‘ਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਦੋਵੇਂ ਟੀਮਾਂ ਪਹਿਲੀ ਵਾਰ ਇੱਕ-ਦੂਜੇ ਦੇ ਸਾਹਮਣੇ ਹੋਣਗੀਆਂ।