ਲੋਕਾਂ ਨੇ ਜੇਲ੍ਹ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ
ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਲੰਘੇ ਕੱਲ੍ਹ ਕੈਦੀਆਂ ਅਤੇ ਪੁਲਿਸ ਮੁਲਾਜ਼ਮਾਂ ‘ਚ ਜੰਮ ਕੇ ਝੜਪਾਂ ਹੋਈਆਂ ਅਤੇ ਇਸ ਦੌਰਾਨ ਇਕ ਕੈਦੀ ਦੀ ਮੌਤ ਵੀ ਹੋ ਗਈ ਸੀ। ਇਸ ਝੜਪ ਵਿਚ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖ਼ਮੀ ਵੀ ਹੋਏ, ਜਿਨ੍ਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਜਖ਼ਮੀਆਂ ਦਾ ਹਾਲ ਜਾਣਨ ਲਈ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਦਾ ਤਕੜਾ ਵਿਰੋਧ ਹੋਇਆ ਹੈ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਸਪਤਾਲ ਵਿਚ ਵੀ ਸਥਿਤੀ ਤਣਾਅ ਵਾਲੀ ਬਣ ਗਈ। ਪ੍ਰਦਰਸ਼ਨਕਾਰੀਆਂ ਨੇ ਜੇਲ੍ਹ ਪ੍ਰਸ਼ਾਸਨ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਮੰਤਰੀ ਨੇ ਭਰੋਸਾ ਦਿਵਾਇਆ ਕਿ ਇਸ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।