ਫਰੀਦਕੋਟ – ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵਲੋਂ ਨਾਮਜ਼ਦ ਕੀਤੇ ਗਏ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਅੱਜ ਜ਼ਿਲਾ ਅਤੇ ਸ਼ੈਸ਼ਨ ਜੱਜ ਫਰੀਦਕੋਟ ਹਰਪਾਲ ਸਿੰਘ ਦੀ ਅਦਾਲਤ ‘ਚ ਪੇਸ਼ੀ ਲਈ ਬੁਲਾਇਆ ਗਿਆ। ਅਦਾਲਤ ‘ਚ ਪੇਸ਼ ਹੋਏ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਪਰਮਜੀਤ ਸਿੰਘ ਪੰਨੂੰ, ਬਲਜੀਤ ਸਿੰਘ ਸਿੱਧੂ, ਗੁਰਦੀਪ ਸਿੰਘ ਪੰਧੇਰ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਸੁਣਵਾਈ ਜੱਜ ਨੇ 23 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।