ਸ਼੍ਰੀਨਗਰ— ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਵੀਰਵਾਰ ਨੂੰ ਸ਼੍ਰੀਨਗਰ ਹਵਾਈ ਅੱਡੇ ‘ਤੇ ਰੋਕਿਆ ਗਿਆ। ਇੱਥੇ ਦੱਸ ਦੇਈਏ ਕਿ ਧਾਰਾ-370 ਹਟਾਏ ਜਾਣ ਤੋਂ ਬਾਅਦ ਆਜ਼ਾਦ ਕਸ਼ਮੀਰ ਜਾ ਰਹੇ ਹਨ। ਉਨ੍ਹਾਂ ਨੇ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਹ ਕਸ਼ਮੀਰ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵੀ ਜੰਮੂ-ਕਸ਼ਮੀਰ ਵਿਚ ਹਨ। ਜਿੱਥੋਂ ਉਹ ਘਾਟੀ ਦੀ ਗਰਾਊਂਡ ਰਿਪੋਰਟ ਸਰਕਾਰ ਨੂੰ ਭੇਜ ਰਹੇ ਹਨ। ਕੱਲ ਭਾਵ ਬੁੱਧਵਾਰ ਨੂੰ ਉਨ੍ਹਾਂ ਦੀ ਕਸ਼ਮੀਰ ਦੇ ਸ਼ੋਪੀਆਂ ‘ਚ ਕਸ਼ਮੀਰੀਆਂ ਨਾਲ ਖਾਣਾ ਖਾਂਦੇ ਅਤੇ ਗੱਲਬਾਤ ਕਰਦਿਆਂ ਦੀ ਤਸਵੀਰਾਂ ਸਾਹਮਣੇ ਆਈਆਂ ਸਨ, ਇਸ ‘ਤੇ ਆਜ਼ਾਦ ਨੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਅਜੀਤ ਡੋਵਾਲ ਪੈਸੇ ਦੇ ਕੇ ਕਿਸੇ ਨੂੰ ਨਾਲ ਰਲਾ ਸਕਦੇ ਹਨ।