ਸ਼੍ਰੀਨਗਰ—ਭਾਰਤੀ ਜਲ ਸੈਨਾ ਨੇ ਆਪਣਾ ਸਾਰੇ ਬੇਸ ਅਤੇ ਜੰਗੀ ਜਹਾਜ਼ਾਂ ਨੂੰ ਹਾਈ ਅਲਰਟ ਕਰ ਦਿੱਤਾ ਹੈ। ਮਾਹਰਾਂ ਮੁਤਾਬਕ ਧਾਰਾ 370 ‘ਤੇ ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀ ਇੱਕ ਰਿਪੋਰਟ ਸਾਹਮਣੇ ਆਈ ਸੀ ਕਿ ਪਾਕਿਸਤਾਨ ਸਮਰਥਕ ਅੱਤਵਾਦੀ ਹਮਲਾ ਕਰ ਸਕਦੇ ਹਨ। ਇਸ ਤੋਂ ਬਾਅਦ ਜਲ ਸੈਨਾ ਨੇ ਸਾਰੇ ਬੇਸ ਨੂੰ ਹਾਈ ਅਲਰਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਮੁੰਦਰੀ ਮਾਰਗਾਂ ‘ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।