ਧੂਰੀ —ਧੂਰੀ ਦੀ ਅਨਾਜ ਮੰਡੀ ਵਿਖੇ ਆਜ਼ਾਦੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਉੱਥੇ ਹੀ ਆਜ਼ਾਦੀ ਘੁਲਾਟੀਆਂ ਨੇ ਆਪਣਾ ਸਨਮਾਨ ਲੈਣ ਤੋਂ ਇਨਕਾਰ ਦਿੱਤਾ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨਾਂ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਸ ਸਮੇਂ ਤੱਕ ਉਹ ਸਨਮਾਨ ਨਹੀਂ ਲੈਣਗੇ। ਇਸ ਮੌਕੇ ‘ਤੇ ਆਜ਼ਾਦੀ ਘੁਲਾਟੀਆਂ ਨੇ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ।
ਇਸ ਮੌਕੇ ‘ਤੇ ਪੁੱਜੇ ਮੁੱਖ ਮਹਿਮਾਨ ਐੱਸ.ਡੀ.ਐੱਮ. ਸਤਵੰਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਇਨ੍ਹਾਂ ਦੀਆਂ ਜੋ ਮੰਗਾਂ ਹਨ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਜੋ ਉਨ੍ਹਾਂ ਨੂੰ ਮੇਰੇ ਵਲੋਂ ਮਦਦ ਦੀ ਲੋੜ ਹੈ ਉਸ ਨੂੰ ਉਹ ਹੱਲ ਕਰਾ ਦੇਣਗੇ।