ਰੂਪਨਗਰ — ਰੂਪਨਗਰ ‘ਚ ਮਨਾਏ ਗਏ 73ਵੇਂ ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਜਲ ਸਪਲਾਈ ਅਤੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਪਰੇਡ ਤੋਂ ਸਲਾਮੀ ਲਈ ਗਈ। ਸਮੁਚੀ ਪਰੇਡ ਦੀ ਅਗਵਾਈ ਡੀ. ਐੱਸ. ਪੀ. ਗੁਰਵਿੰਦਰ ਸਿੰਘ ਨੇ ਕੀਤੀ।
ਸਮਾਗਮ ਨੂੰ ਸਬੰਧਨ ਕਰਦੇ ਹੋਏ ਰਜ਼ੀਆ ਸੁਲਤਾਨਾ ਨੇ ਆਜ਼ਾਦੀ ਦਿਹਾੜੇ ਦੀਆਂ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਜ਼ਾਦੀ ਦੀ ਲੜਾਈ ‘ਚ ਪੰਜਾਬ ਦੀ ਧਰਤੀ ਦਾ ਬਹੁਤ ਅਹਿਮ ਰੋਲ ਰਿਹਾ ਹੈ। ਇਸ ਮੌਕੇ ਸਕੂਲੀ ਬੱਚਿਆ ਵੱਲੋਂ ਤਿਆਰ ਕੀਤੇ ਸੱਭਿਆਚਾਰਕ ਅਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਤੋਂ ਬਾਅਦ ਉਨ੍ਹਾਂ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਵੀ ਵਿਸ਼ੇਸ਼ ਮੁਲਾਕਾਤ ਕਰਕੇ ਗੱਲਬਾਤ ਕੀਤੀ।