ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੇਤਾ ਵਿਜੇਂਦਰ ਗੁਪਤਾ ਦੀ ਮਾਣਹਾਨੀ ਦੀ ਸ਼ਿਕਾਇਤ ਰੱਦ ਕਰਵਾਉਣ ਅਤੇ ਇਸ ਮਾਮਲੇ ‘ਚ ਆਪਣੇ ਵਿਰੁੱਧ ਜਾਰੀ ਸੰਮਨ ਰੱਦ ਕਰਵਾਉਣ ਲਈ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਗੁਪਤਾ ਨੇ ਕੇਜਰੀਵਾਲ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਜੱਜ ਮਨੋਜ ਕੁਮਾਰ ਓਹਰੀ ਦੇ ਸਾਹਮਣੇ ਮੰਗਲਵਾਰ ਨੂੰ ਜਦੋਂ ਮਾਮਲਾ ਸੁਣਵਾਈ ਲਈ ਆਇਆ ਤਾਂ ਜੱਜ ਓਵਰੀ ਨੇ ਟਿੱਪਣੀ ਕੀਤੀ ਕਿ ਹਾਈ ਕੋਰਟ ਨੇ ਆਪਣੇ ਇਕ ਫੈਸਲੇ ‘ਚ ਕਿਹਾ ਹੈ ਕਿ ਕੀ ਰੀਟਵੀਟ ਨੂੰ ਭਾਰਤੀ ਸਜ਼ਾ ਜ਼ਾਬਤਾ ਦੇ ਅਧੀਨ ਮਾਣਹਾਨੀ ਦਾ ਅਪਰਾਧ ਮੰਨਿਆ ਜਾ ਸਕਦਾ ਹੈ, ਇਹ ਸੁਣਵਾਈ ਦੌਰਾਨ ਤੈਅ ਹੋਵੇਗਾ।
ਕੋਰਟ ਨੇ ਕੇਜਰੀਵਾਲ ਦੇ ਵਕੀਲ ਨੂੰ ਇਸ ਆਦੇਸ਼ ਨੂੰ ਪੜ੍ਹਨ ਅਤੇ ਇਹ ਜਾਣਨ ਲਈ ਕਿਹਾ ਕਿ ਕੀ ਇਹ ਇਸ ਮਾਮਲੇ ‘ਚ ਵੀ ਲਾਗੂ ਹੁੰਦਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਲਈ ਸੂਚੀਬੱਧ ਕੀਤੀ। ਜ਼ਿਕਰਯੋਗ ਹੈ ਕਿ ਗੁਪਤਾ ਨੇ ਆਪਣੀ ਸ਼ਿਕਾਇਤ ‘ਚ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਆਪਣੀ ਅਕਸ ਖਰਾਬ ਕਰਨ ਦਾ ਦੋਸ਼ ਲਗਾਇਆ ਸੀ। ਸ਼ਿਕਾਇਤ ਅਨੁਸਾਰ ਦੋਹਾਂ ਨੇ ਉਨ੍ਹਾਂ ‘ਤੇ ਆਮ ਆਦਮੀ ਪਾਰਟੀ (ਆਪ) ਮੁਖੀ ਦੇ ਕਤਲ ਦੀ ਯੋਜਨਾ ਦਾ ਹਿੱਸਾ ਹੋਣ ਦਾ ਦੋਸ਼ ਟਵਿੱਟਰ ‘ਤੇ ਲਗਾਇਆ ਸੀ।