ਲੁਧਿਆਣਾ : ਪੰਜਾਬ ‘ਚ ਬੀਤੇ ਦਿਨੀਂ ਪਏ ਭਾਰੀ ਮੀਂਹ ‘ਤੇ ਪੰਜਾਬ ਖੇਤੀਬਾੜੀ ਯੂਨੀਵਰੀਸਟੀ ਦੇ ਮੌਸਮ ਵਿਭਾਗ ਨੇ ਅਹਿਮ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਇਸ ਮੀਂਹ ਨੇ ਪਿਛਲੇ 7 ਸਾਲਾਂ ਦਾ ਰਿਕਾਰਡ ਤੋੜਿਆ ਹੈ ਅਤੇ ਆਉਣ ਵਾਲੇ ਦਿਨਾਂ ‘ਚ ਵੀ ਪੰਜਾਬ ਦੇ ਕੁਝ ਹਿੱਸਿਆਂ ‘ਚ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਮੁਤਾਬਕ ਅਗਸਤ ਮਹੀਨੇ ‘ਚ ਹੁਣ ਤੱਕ 319 ਐੱਮ. ਐੱਮ. ਮੀਂਹ ਪੈ ਚੁੱਕਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਸਾਲ 2011 ‘ਚ ਤੇਜ਼ ਮੀਂਹ ਪਿਆ ਸੀ।
ਉਨ੍ਹਾਂ ਦੱਸਿਆ ਕਿ ਪਹਾੜਾਂ ਅਤੇ ਮੈਦਾਨੀ ਇਲਾਕਿਆਂ ‘ਚ ਪਏ ਲਗਾਤਾਰ ਪਏ ਮੀਂਹ ਤੋਂ ਬਾਅਦ ਨਹਿਰਾਂ ਉਫਾਨ ‘ਤੇ ਚੱਲ ਰਹੀਆਂ ਹਨ, ਜਿਨ੍ਹਾਂ ਦਾ ਪੱਧਰ ਆਉਣ ਵਾਲੇ ਦਿਨਾਂ ‘ਚ ਘਟੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਆਉਂਦੇ ਦਿਨਾਂ ‘ਚ ਕੁਝ ਥਾਵਾਂ ‘ਤੇ ਬੱਦਲਵਾਈ ਰਹੇਗੀ ਅਤੇ ਕੁਝ ਥਾਵਾਂ ‘ਤੇ ਹਲਕਾ ਮੀਂਹ ਵੀ ਪੈ ਸਕਦਾ ਹੈ। ਝੋਨੇ ਦੀ ਫਸਲ ‘ਤੇ ਮੀਂਹ ਦੇ ਪ੍ਰਭਾਵ ਬਾਰੇ ਬੋਲਦਿਆਂ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਇਹ ਕਹਿਣਾ ਅਜੇ ਮੁਸ਼ਕਲ ਹੈ ਕਿਉਂਕਿ ਇਲਾਕਿਆਂ ਦੇ ਹਿਸਾਬ ਨਾਲ ਕਿਤੇ ਮੀਂਹ ਨਾਲ ਝੋਨੇ ਨੂੰ ਨੁਕਸਾਨ ਵੀ ਹੋਇਆ ਹੈ।