ਫਰੀਦਕੋਟ – ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਿੱਟ ਵਲੋਂ ਨਾਮਜ਼ਦ ਕੀਤੇ ਗਏ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਮਾਮਲੇ ਦੇ ਸਬੰਧ ‘ਚ ਅੱਜ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਪਰਮਰਾਜ ਉਪਰਾਨੰਗਲ ਨੂੰ ਛੱਡ ਕੇ ਬਾਕੀ ਦੇ ਸਾਰੇ ਦੋਸ਼ੀ ਫਰੀਦਕੋਟ ਦੀ ਸੈਸ਼ਨ ਅਦਾਲਤ ‘ਚ ਪੇਸ਼ ਹੋਏ, ਜਿਨ੍ਹਾਂ ਦੀ ਸੁਣਵਾਈ 6 ਸਤੰਬਰ 2019 ਤੱਕ ਮੁਲਤਵੀ ਕਰ ਦਿੱਤੀ ਗਈ ਹੈ।