ਜਲਾਲਾਬਾਦ/ਜਲੰਧਰ : ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਅੱਜ ਦੇ ਦਿਨ ਲਈ ਰਾਜਸੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ।
ਇਸ ਸਮੇਂ ਦੌਰਾਨ ਸਰਕਾਰੀ ਦਫਤਰਾਂ ਵਿਚ ਕੋਈ ਮਨੋਰੰਜਣ ਨਹੀਂ ਹੋਵੇਗਾ ਅਤੇ ਸੂਬੇ ਵਿਚ ਰੋਜ਼ਾਨਾ ਜਿੱਥੇ ਰਾਸ਼ਟਰੀ ਝੰਡਾ ਲਹਿਰਾਉਂਦਾ ਹੈ, ਉਸ ਨੂੰ ਅੱਧਾ ਝੁੱਕਿਆ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿੱਦਿਅਕ ਸੰਸਥਾਵਾਂ ਵਿਚ ਅੱਜ ਦੇ ਬਾਕੀ ਬਚੇ ਹੋਏ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਹੈ।