ਰਾਂਚੀ-950 ਕਰੋੜ ਰੁਪਏ ਦੇ ਚਾਰਾ ਘਪਲੇ ’ਚ 14 ਸਾਲ ਤਕ ਦੀ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ ਨਿਆਇਕ ਹਿਰਾਸਤ ’ਚ ਇਥੇ ਰਿਮਸ ਹਸਪਤਾਲ ’ਚ ਆਪਣਾ ਇਲਾਜ ਕਰਵਾ ਰਹੇ ਰਾਜਦ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀਆਂ ਕਿਡਨੀਆਂ ’ਚ ਇਨਫੈਕਸ਼ਨ ਹੋ ਗਈ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੀ ਕੰਟਰੋਲ ’ਚ ਨਹੀਂ ਹੈ ਅਤੇ ਉਨ੍ਹਾਂ ਦਾ ਖਾਣਾ-ਪੀਣਾ ਵੀ ਘੱਟ ਹੋ ਗਿਆ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਉਮੇਸ਼ ਪ੍ਰਸਾਦ ਨੇ ਉਕਤ ਜਾਣਕਾਰੀ ਦਿੱਤੀ।