ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 4 ਸਤੰਬਰ ਨੂੰ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ 2 ਸਤੰਬਰ ਨੂੰ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਹੋਣੀ ਸੀ, ਜਿਸ ਨੂੰ ਮੁਲਤਵੀ ਕਰਕੇ 4 ਸਤੰਬਰ ਨੂੰ ਰੱਖਿਆ ਗਿਆ ਪਰ ਹੁਣ 4 ਸਤੰਬਰ ਦੀ ਮੀਟਿੰਗ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ’ਚ ਕੁਝ ਅਹਿਮ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਸੀ ਪਰ ਹੁਣ ਅਗਲੇ ਹੁਕਮਾਂ ਤੱਕ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।