ਬਟਾਲਾ : ਬਟਾਲਾ ‘ਚ ਪਟਾਕਾ ਫੈਕਟਰੀ ‘ਚ ਧਮਾਕੇ ਤੋਂ ਬਾਅਦ ਮੌਕੇ ‘ਤੇ ਪੁਹੰਚੀਆਂ ਐੱਨ. ਡੀ. ਆਰ ਐੱਫ. ਟੀਮਾਂ ਵਲੋਂ ਰੈਸਕਿਊ ਅਜੇ ਵੀ ਜਾਰੀ ਹੈ। ਜਾਣਕਾਰੀ ਮੁਤਾਬਕ ਐੱਡ. ਡੀ. ਆਰ. ਆਫ ਟੀਮ ਵਲੋਂ ਮੌਕੇ ਤੋਂ ਮਲਬੇ ਹੇਠ ਦੱਬੀਆਂ ਲਾਸ਼ਾਂ ਨੂੰ ਬਾਹਰ ਕੱਢਿਆਂ ਗਿਆ। ਇਸ ਦੇ ਨਾਲ ਹੀ ਟੀਮ ਨੇ ਮਲਬੇ ‘ਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਟੀਮ ਵਲੋਂ ਮਲਬੇ ‘ਚ ਫਸੇ ਲੋਕਾਂ ਦੀ ਤਲਾਸ਼ ਅਜੇ ਵੀ ਜਾਰੀ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਮ ਦੇ ਅਧਿਕਾਰੀ ਚੰਦਨ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਤਿੰਨ ਐੱਨ. ਡੀ. ਆਰ. ਟੀਮਾਂ ਮੌਕੇ ‘ਤੇ ਪਹੁੰਚੀਆਂ ਜਿਨ੍ਹਾਂ ‘ਚੋਂ ਕਿ ਟੀਮ ਵਲੋਂ ਰੈਸਕਿਊ ਜਾਰੀ ਹੈ ਜਦ ਕਿ 2 ਟੀਮਾਂ ਨੂੰ ਸਟੈਂਡ ਬਾਇ ‘ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੂੰ ਲੋੜ ਪੈਣ ‘ਤੇ ਮੈਦਾਨ ‘ਚ ਉਤਾਰਿਆ ਜਾਵੇਗਾ। ਇਥੇ ਦੱਸ ਦੇਈ ਕਿ ਐੱਨ.ਡੀ. ਆਰ. ਐੱਫ. ਦੀ ਇਕ ਟੀਮ ‘ਚ 35 ਲੋਕ ਸ਼ਾਮਲ ਹੁੰਦੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਬਟਾਲਾ ਦੀ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਇਆ ਤੇ ਇਸ ਧਮਾਕੇ ‘ਚ 23 ਲੋਕਾਂ ਦੀ ਮੌਤ ਹੋ ਗਈ ਜਦ ਕਿ 4 ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।