ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਸ਼ਨੀਵਾਰ ਦੇਰ ਸ਼ਾਮ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਚੈਕਅੱਪ ਤੋਂ ਬਾਅਦ ਪਤਾ ਲੱਗਾ ਹੈ ਕਿ ਬ੍ਰਹਮ ਮਹਿੰਦਰਾ ਨੂੰ ਵਾਇਰਲ ਦੀ ਸ਼ਿਕਾਇਤ ਹੋਈ ਹੈ, ਜਿਸ ਕਾਰਨ ਉਨ੍ਹਾਂ ਦੀ ਛਾਤੀ ਅਤੇ ਗਲੇ ‘ਚ ਕਾਫੀ ਜ਼ਿਆਦਾ ਇਨਫੈਕਸ਼ਨ ਫੈਲ ਗਿਆ ਹੈ।
ਸੈਕਟਰ 16 ਦੇ ਹਸਪਤਾਲ ਵਿਚ ਮੁੱਢਲੀ ਜਾਂਚ ਤੋਂ ਬਾਅਦ ਮੰਤਰੀ ਬ੍ਰਹਮ ਮਹਿੰਦਰਾ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਦੇ ਕ੍ਰਿਟੀਕਲ ਕੇਅਰ ਯੂਨਿਟ ‘ਚ ਦਾਖਲ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਮੰਤਰੀ ਬ੍ਰਹਮ ਮਹਿੰਦਰਾ ਦੇ ਖੂਨ ਦੀ ਜਾਂਚ ਤੋਂ ਬਾਅਦ ਸੰਭਾਵਨਾ ਹੈ ਕਿ ਐਤਵਾਰ ਸ਼ਾਮ ਤਕ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ।