ਚੰਡੀਗੜ੍ਹ : ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਮੀਡੀਆ ਦੇ ਰੂ-ਬ-ਰੂ ਹੋਏ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਦੇਸ਼ ‘ਚ ਭ੍ਰਿਸ਼ਟਾਚਾਰ ਹੁੰਦਾ ਰਿਹਾ ਹੈ ਅਤੇ ਮੋਦੀ ਦੇ ਆਉਣ ‘ਤੇ ਇਕ ਸਾਫ-ਸੁਥਰੀ ਸਰਕਾਰ ਚੱਲੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਇਕ ਮਿੰਟ ਵੀ ਬਰਬਾਦ ਨਹੀਂ ਕਰਦੀ ਅਤੇ ਦਿਨ-ਰਾਤ ਕੰਮ ਕਰਦੀ ਹੈ।
ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤਿੰਨ ਤਲਾਕ ਤੋਂ ਮੁਕਤੀ ਵਾਲਾ ਫੈਸਲਾ ਉਨ੍ਹਾਂ ਦੇ ਦਿਲ ਨੂੰ ਸਭ ਤੋਂ ਜ਼ਿਆਦਾ ਛੂਹਿਆ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਆਯੂਸ਼ਮਾਨ ਯੋਜਨਾ’ ਵੀ ਬਹੁਤ ਵੱਡੀ ਯੋਜਨਾ ਹੈ ਅਤੇ ਇਸ ਦਾ ਪੰਜਾਬ ਨੂੰ ਵੀ ਕਾਫੀ ਫਾਇਦਾ ਹੋਇਆ ਹੈ।