ਨਵੀਂ ਦਿੱਲੀ— ਭਾਰੀ ਮੀਂਹ ਕਾਰਨ ਮੱਧ ਪ੍ਰਦੇਸ਼ ਹੜ੍ਹ ਦੀ ਲਪੇਟ ‘ਚ ਹੈ। ਇੱਥੇ ਕਈ ਹਿੱਸਿਆਂ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਲੋਕ ਪਰੇਸ਼ਾਨ ਹਨ। ਮੌਸਮ ਵਿਭਾਗ ਨੇ ਅੱਜ ਦੇਸ਼ ਦੇ 10 ਸੂਬਿਆਂ ‘ਚ ਵੀ ਤੇਜ਼ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਵਲੋਂ ਤੇਜ਼ ਬਾਰਿਸ਼ ਪੈਣ ਦੇ ਆਸਾਰ ਜਤਾਏ ਹਨ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਗੁਜਰਾਤ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ ਦੇ ਨਾਲ ਹੀ ਪੂਰਬੀ ਰਾਜਸਥਾਨ, ਪੱਛਮੀ ਬੰਗਾਲ, ਕੋਂਕਣ, ਗੋਆ, ਦੱਖਣੀ ਕਰਨਾਟਕ ਸਮੇਤ ਉੱਤਰੀ-ਪੂਰਬੀ ਦੇ ਸਾਰੇ ਸੂਬਿਆਂ ‘ਚ ਵੀ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਭਾਰਤ ਮੌਸਮ ਵਿਭਾਗ ਵਲੋਂ ਆਪਣੀ ਵੈੱਬਸਾਈਟ ‘ਤੇ 9 ਸਤੰਬਰ ਤੋਂ ਲੈ ਕੇ 13 ਸਤੰਬਰ ਤਕ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਮਸ ਵਿਭਾਗ ਮੁਤਾਬਕ ਮੱਧ ਪ੍ਰਦੇਸ਼ ‘ਚ ਅਗਲੇ ਤਿੰਨ ਦਿਨਾਂ ਤਕ ਭਾਰੀ ਮੀਂਹ ਪੈ ਸਕਦਾ ਹੈ, ਜਿਸ ਕਾਰਨ ਇੱਥੇ 32 ਜ਼ਿਲਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।