ਨਵੀਂ ਦਿੱਲੀ— ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ‘ਚ ਕਿਹਾ ਗਿਆ ਕਿ ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਨਵਾਂ ਕਾਰਜਭਾਰ ਸੰਭਾਲ ਲਿਆ ਹੈ। ਮਿਸ਼ਰਾ ਪ੍ਰਧਾਨ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਸਨ ਅਤੇ ਕੈਬਨਿਟ ਮੰਤਰੀ ਦੇ ਰੈਂਕ ਦਾ ਅਹੁਦਾ ਸੰਭਾਲ ਰਹੇ ਸਨ। ਹਾਲ ਹੀ ‘ਚ ਨਿਰਪੇਂਦਰ ਮਿਸ਼ਰਾ ਨੇ ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਤੋਂ ਅਸਤੀਫਾ ਦੇ ਦਿੱਤਾ ਸੀ। ਮੋਦੀ ਨੇ ਉਨ੍ਹਾਂ ਨੂੰ ਦੋ ਹਫਤੇ ਤਕ ਅਹੁਦੇ ਤਕ ਬਣੇ ਰਹਿਣ ਲਈ ਕਿਹਾ ਸੀ।