ਗੁਰਦਾਸਪੁਰ : ਜ਼ਿਲਾ ਗੁਰਦਾਸੁਪਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵੱਲ ਨਾਲ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੀਤੀ ਗਈ ਕਥਿਤ ਬਦਸਲੂਕੀ ਦੇ ਮਾਮਲੇ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵਲੋਂ ਬਟਾਲਾ ਪੁਲਸ ਸਟੇਸ਼ਨ ‘ਚ ਬੈਂਸ ਖਿਲਾਫ ਦਰਜ ਕੀਤੇ ਗਏ ਮਾਮਲੇ ‘ਚ ਜ਼ਮਾਨਤ ਲੈਣ ਲਈ ਸਿਮਰਜੀਤ ਸਿੰਘ ਬੈਂਸ ਨੇ ਮੰਗਲਵਾਰ ਜ਼ਿਲਾ ਅਤੇ ਸੈਸ਼ਨ ਕੋਰਟ ‘ਚ ਅਰਜੀ ਦਾਇਰ ਕੀਤੀ ਹੈ। ਇਸ ਮਾਮਲੇ ‘ਚ ਅੱਜ ਅਦਾਲਤ ਵਲੋਂ ਬੈਂਸ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੇ ਲਈ 16 ਸਤੰਬਰ ਦਿੱਤੀ ਗਈ ਹੈ।