ਅੰਮ੍ਰਿਤਸਰ : ਤਖਤ ਸ੍ਰੀ ਹਰਿਮੰਦਿਰ ਸਾਹਿਬ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਭਾਈ ਰਣਜੀਤ ਸਿੰਘ ਅੱਜ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਨਵੀਂ ਸੇਵਾ ਸੰਭਾਲਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਜਥੇਦਾਰ ਰਣਜੀਤ ਸਿੰਘ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਿੱਖ ਪੰਥ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।
ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਜਥੇਦਾਰ ਸਾਹਿਬ ਨੂੰ ਸ਼ੁੱਭ ਇੱਛਾਵਾਂ ਭੇਟ ਕੀਤੀਆਂ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਉਹ ਇਹ ਸੇਵਾ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜਥੇਦਾਰ ਰਣਜੀਰ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਿੱਖ ਸੰਸਥਾਵਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।