ਅੱਜਕਲ੍ਹ ਦੀ ਭੱਜਦੌੜ ਭਰੀ ਜ਼ਿੰਦਗੀ ‘ਚ ਹਰ ਵਿਅਕਤੀ ਕਿਸੇ ਨਾ ਕਿਸੇ ਬੀਮਾਰੀ ਦਾ ਸ਼ਿਕਾਰ ਹੋ ਰਿਹਾ ਹੈ। ਤਨਾਅ ਭਰੀ ਜ਼ਿੰਦਗੀ ਦੇ ਬਹੁਤ ਸਾਰੇ ਪ੍ਰਭਾਵ ਦੇਖਣ ਨੂੰ ਮਿਲਦੇ ਹਨ। ਤਮਾਅ ਦਾ ਅਸਰ ਸਾਡੇ ਚਿਹਰੇ ‘ਤੇ ਸਾਫ਼ ਦਿੱਸਣ ਲੱਗ ਜਾਂਦਾ ਹੈ। ਤਨਾਅ ਕਾਰਨ ਅੱਖਾਂ ਦੇ ਹੇਠਾਂ ਕਾਲੇ ਘੇਰੇ ਨਜ਼ਰ ਆਉਣ ਲੱਗ ਜਾਂਦੇ ਹਨ। ਜੇਕਰ ਕਾਲੇ ਘੇਰਿਆਂ ਦਾ ਸਮਾਂ ਰਹਿੰਦੇ ਹੀ ਇਲਾਜ ਨਾ ਕੀਤਾ ਜਾਵੇ ਤਾਂ ਫ਼ਿਰ ਇਹ ਹਮੇਸ਼ਾਂ ਲਈ ਚਿਹਰੇ ਦੀ ਖ਼ੂਬਸੂਰਤੀ ਖੋਹ ਲੈਂਦੇ ਹਨ। ਕੁੱਝ ਲੋਕ ਕਾਲੇ ਘੇਰਿਆਂ ਤੋਂ ਛੁਟਕਾਰਾ ਪਾਉਣ ਲਈ ਕਈ ਤਰ੍ਹਾਂ ਦੀਆਂ ਦਵਾਈਆਂ ਕ੍ਰੀਮਾਂ ਦੀ ਵਰਤੋਂ ਕਰਦੇ ਹਨ, ਪਰ ਨਤੀਜੇ ਨਾ ਮਾਤਰ ਹੀ ਨਿਕਲਦੇ ਹਨ। ਅੱਜ ਅਸੀਂ ਤੁਹਾਨੂੰ ਕਾਲੇ ਘੇਰਿਆਂ ਤੋਂ ਮੁਕਤੀ ਦਿਵਾਉਣ ਲਈ ਦੇਸੀ ਘਿਓ ਦਾ ਅਜਿਹਾ ਘਰੇਲੂ ਨੁਸਖਾ ਦੱਸਣ ਜਾ ਰਹੇ ਹਾਂ ਜਿਸ ਦੀ ਵਰਤੋਂ ਕਰ ਕੇ ਤੁਸੀਂ ਅੱਖਾਂ ਹੇਠਾਂ ਹੋਣ ਨਾਲੇ ਕਾਲੇ ਘੇਰਿਆਂ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾ ਸਕਦੇ ਹੋ।
ਅੱਖਾਂ ਦੇ ਕਾਲੇ ਘੇਰਿਆਂ ਨੂੰ ਮਿਟਾਉਣ ਲਈ ਦੇਸੀ ਘਿਓ ਬੇਹੱਦ ਹੀ ਲਾਹੇਵੰਦ ਹੁੰਦਾ ਹੈ। ਇਸ ਦੀ ਵਰਤੋਂ ਕਰਨ ਲਈ ਤੁਸੀਂ ਆਪਣੇ ਚਿਹਰੇ ਨੂੰ ਸਭ ਤੋਂ ਪਹਿਲਾਂ ਸਾਫ਼ ਪਾਣੀ ਨਾਲ ਧੋ ਲਵੋ। ਦੇਸੀ ਘਿਓ ਦੀ ਇੱਕ ਬੂੰਦ ਲੈ ਕੇ ਉਸ ਨੂੰ ਪਾਣੀ ‘ਚ ਉਂਗਲੀ ਨਾਲ ਅੱਖਾਂ ਦੇ ਕਾਲੇ ਘੇਰਿਆਂ ‘ਤੇ ਲਗਾ ਕੇ ਹਲਕੀ-ਹਲਕੀ ਮਸਾਜ ਕਰਨੀ ਚਾਹੀਦੀ ਹੈ। ਮਸਾਜ ਕਰਨ ਤੋਂ ਬਾਅਦ ਮੂੰਹ ਨੂੰ ਸਾਫ਼ ਨਹੀਂ ਕਰਨਾ ਚਾਹੀਦਾ। ਫ਼ਿਰ ਸਵੇਰੇ ਉੱਠ ਕੇ ਚਿਹਰਾ ਧੋਵੋ। ਕੁੱਝ ਦਿਨਾਂ ਤਕ ਅਜਿਹਾ ਰੋਜ਼ਾਨਾ ਕਰ ਕੇ ਤੁਹਾਡੀਆਂ ਅੱਖਾਂ ਹੇਠਾਂ ਬਣੇ ਕਾਲੇ ਘੇਰੇ ਪੂਰੀ ਤਰ੍ਹਾਂ ਨਾਲ ਸਾਫ਼ ਹੋ ਜਾਣਗੇ।
ਵਾਲਾਂ ਲਈ ਵੀ ਲਾਜਵਾਬ ਹੁੰਦੈ ਦੇਸੀ ਘਿਓ – ਕਾਲੇ ਘੇਰਿਆਂ ਨੂੰ ਖ਼ਤਮ ਕਰਨ ਦੇ ਨਾਲ-ਨਾਲ ਹੀ ਦੇਸੀ ਘਿਓ ਵਾਲਾਂ ਲਈ ਵੀ ਬੇਹੱਦ ਲਾਹੇਵੰਦ ਹੁੰਦਾ ਹੈ। ਘਿਓ ਨਾਲ ਬਣੇ ਹੇਅਰ ਮਾਸਕ ਦੇ ਇਸਤੇਮਾਲ ਨਾਲ ਵਾਲ ਲੰਬੇ ਹੋਣ ਦੇ ਨਾਲ-ਨਾਲ ਕੋਮਲ ਬਣਦੇ ਹਨ।
ਇੰਝ ਬਣਾਓ ਹੇਅਰ ਮਾਸਕ – ਹੇਅਰ ਮਾਸਕ ਬਣਾਉਣ ਲਈ ਦੋ ਚਮਚ ਦੇਸੀ ਘਿਓ ‘ਚ ਇੱਕ ਚੱਮਚ ਨਾਰੀਅਲ ਦਾ ਤੇਲ ਚੰਗੀ ਤਰਾਂ ਮਿਲਾ ਲਵੋ ਅਤੇ ਇਸ ਮਿਸ਼ਰਣ ਦੀ ਪੂਰੇ ਵਾਲਾਂ ‘ਚ ਹਲਕੇ ਹੱਥਾਂ ਨਾਲ ਮਸਾਜ ਕਰੋ। ਇਸ ਤੋਂ ਬਾਅਦ ਲਗਭਗ ਅੱਧੇ ਘੰਟੇ ਲਈ ਵਾਲਾਂ ਨੂੰ ਉਸ ਤਰ੍ਹਾਂ ਹੀ ਛੱਡ ਦਿਓ। ਅੱਧੇ ਘੰਟੇ ਤੋਂ ਬਾਅਦ ਵਾਲਾਂ ਨੂੰ ਧੋ ਲਵੋ। ਅਜਿਹਾ ਹਫ਼ਤੇ ‘ਚ ਦੋ ਵਾਰ ਕਰਨ ਦੇ ਨਾਲ ਤੁਹਾਡੇ ਵਾਲ ਮਜ਼ਬੂਤ ਹੋਣ ਦੇ ਨਾਲ-ਨਾਲ ਚਮਕਦਾਰ ਅਤੇ ਕਾਲੇ ਹੋਣਗੇ।
ਫ਼ੱਟੇ ਬੁੱਲ੍ਹਾਂ ਤੋਂ ਛੁਟਕਾਰਾ ਦਿਵਾਉਂਦਾ ਹੈ ਦੇਸੀ ਘਿਓ – ਦੇਸੀ ਘਿਓ ਫ਼ਟੇ ਬੁੱਲਾਂ ਲਈ ਵੀ ਬੇਹੱਦ ਲਾਹੇਵੰਦ ਮੰਨਿਆ ਜਾਂਦਾ ਹੈ। ਇਸ ਦੇ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਦੀ ਇੱਕ ਬੂੰਦ ਲੈ ਕੇ ਉਸ ਨੂੰ ਆਪਣੇ ਬੁੱਲਾਂ ‘ਤੇ ਲਗਾਓ। ਰੋਜ਼ਾਨਾ ਅਜਿਹਾ ਕਰਨ ਦੇ ਨਾਲ ਬੁੱਲਾਂ ਦੇ ਰੁੱਖੇਪਣ ਤੋਂ ਛੁਟਕਾਰਾ ਮਿਲੇਗਾ।
ਕੰਬੋਜ